ਭੇਦਭਰੀ ਹਾਲਤ 'ਚ ਦੁਕਾਨਦਾਰ ਲਾਪਤਾ
ਚੋਗਾਵਾਂ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਕਸਬਾ ਚੋਗਾਵਾਂ ਦੇ ਇਕ ਦੁਕਾਨਦਾਰ ਦੇ ਭੇਦਭਰੇ ਹਾਲਤ ਵਿਚ ਲਾਪਤਾ ਹੋ ਜਾਣ ਦੀ ਖ਼ਬਰ ਹੈ। ਇਸ ੰਬੰਧੀ ਜਾਣਕਾਰੀ ਦਿੰਦਿਆਂ ਅਮਿਤ ਛਾਬੜਾ ਲੋਪੋਕੇ ਨੇ ਦੱਸਿਆ ਕਿ ਉਨ੍ਹਾਂ ਦੇ ਚਾਚੇ ਦਾ ਪੁੱਤਰ ਦੀਪਕ ਕੁਮਾਰ ਪੁੱਤਰ ਨਿਹਾਲ ਚੰਦ ਜੋ ਕਿ ਟਪਿਆਲਾ ਗੇਟ ਨੇੜੇ (ਚੋਗਾਵਾਂ) ਸਾਈਕਲ ਰਿਪੇਅਰ ਦੀ ਦੁਕਾਨ ਕਰਦਾ ਹੈ। ਬੀਤੇ ਕੱਲ੍ਹ ਦੁਪਹਿਰ 2 ਵਜੇ ਤੋਂ ਬਾਅਦ ਬਿਨਾਂ ਕਿਸੇ ਨੂੰ ਦੱਸੇ ਦੁਕਾਨ ਬੰਦ ਕਰਕੇ ਕਿਤੇ ਚਲਾ ਗਿਆ ਹੈ। ਉਸ ਦਾ ਮੋਬਾਇਲ ਵੀ ਬੰਦ ਆ ਰਿਹਾ ਹੈ। ਅਸੀਂ ਰਿਸ਼ਤੇਦਾਰਾਂ ਤੇ ਹੋਰਨਾਂ ਜਗ੍ਹਾ ਤੇ ਉਸ ਦੀ ਕਾਫੀ ਭਾਲ ਕੀਤੀ, ਪਰ ਉਸ ਦਾ ਕੋਈ ਪਤਾ ਨਹੀਂ ਲੱਗਾ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਹੈ।