ਸ਼੍ਰੋਮਣੀ ਕਮੇਟੀ (ਬੋਰਡ) ਚੋਣਾਂ ਲਈ ਹੁਣ 31 ਅਕਤੂਬਰ ਤੱਕ ਬਣਾਈਆਂ ਜਾ ਸਕਣਗੀਆਂ ਵੋਟਾਂ
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਸਿੱਖ ਵੋਟਰਾਂ ਲਈ ਵੋਟਾਂ ਬਣਾਉਣ ਲਈ ਹੁਣ 31 ਅਕਤੂਬਰ ਤੱਕ ਦਾ ਵਾਧਾ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਵੇਰਵਿਆਂ ਅਨੁਸਾਰ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ੍ਹ ਵਲੋਂ ਇਸ ਸੰਬੰਧੀ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿਚ ਵੋਟਰਾਂ ਦੀ ਰਜਿਸਟਰੇਸ਼ਨ ਲਈ ਆਖਰੀ ਮਿਤੀ 16 ਸਤੰਬਰ ਤੋਂ ਵਧਾ ਕੇ 31 ਅਕਤੂਬਰ ਤੱਕ ਦਾ ਵਾਧਾ ਕੀਤਾ ਗਿਆ ਹੈ। ਇਸ ਪੱਤਰ ਅਨੁਸਾਰ ਹੁਣ 31 ਅਕਤੂਬਰ ਤੱਕ ਯੋਗ ਸਿੱਖ ਵੋਟਰ ਵੋਟਾਂ ਬਣਾ ਸਕਣਗੇ।