
ਫਰੀਦਕੋਟ, 17 ਸਤੰਬਰ- ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਦੀਪ ਸਿੰਘ ਸਿੱਧੂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਪਰਿਵਾਰ ਨੂੰ ਚੋਣਾਂ ਵਿਚ ਖੜੇ ਹੋਣ ਲਈ ਬੇਨਤੀ ਕੀਤੀ ਸੀ, ਪਰ ਉਨ੍ਹਾਂ ਦੇ ਮਾਤਾ ਜੀ ਨੇ ਕਿਹਾ ਕਿ ਪਰਿਵਾਰ ਵਲੋਂ ਧਾਰਮਿਕ ਸੇਵਾ ਨਿਭਾਈ ਜਾ ਰਹੀ ਹੈ, ਇਸ ਲਈ ਪਰਿਵਾਰ ਦਾ ਚੋਣਾਂ ਲੜਨ ਦਾ ਕੋਈ ਫ਼ੈਸਲਾ ਨਹੀਂ ਹੈ।