ਕਿਸਾਨ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਪੱਕਣ 'ਤੇ ਹੀ ਵਢਾਉਣ - ਸਕੱਤਰ ਸੁਖਜਿੰਦਰ ਸਿੰਘ
ਬੰਗਾ, 18 ਸਤੰਬਰ (ਕੁਲਦੀਪ ਸਿੰਘ ਪਾਬਲਾ)-ਪੰਜਾਬ ਸਰਕਾਰ ਵਲੋਂ ਕੀਤੀਆਂ ਤਬਦੀਲੀਆਂ ਉਪਰੰਤ ਬੰਗਾ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਸਕੱਤਰ ਸ. ਸੁਖਜਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਉਨ੍ਹਾਂ ਵਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਕਿਸੇ ਵੀ ਕਿਸਾਨ ਅਤੇ ਆੜ੍ਹਤੀਏ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਦਿੱਤੇ ਮਾਪਦੰਡਾਂ ਅਨੁਸਾਰ ਝੋਨੇ ਦੀ ਫਸਲ ਦੀ ਨਮੀ 17 ਫੀਸਦੀ ਤੱਕ ਹੀ ਨਿਰਧਾਰਤ ਕੀਤੀ ਗਈ ਹੈ, ਜਿਸ ਤਹਿਤ ਹੀ ਸਰਕਾਰੀ ਏਜੰਸੀਆਂ ਫਸਲ ਦੀ ਖਰੀਦ ਕਰਨਗੀਆਂ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਮੰਡੀ ਅੰਦਰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।