ਕੈਲੀਫੋਰਨੀਆ ਵੱਸਦੇ ਡਾ. ਇਕਵਿੰਦਰ ਸਿੰਘ ਗਿੱਲ ਐੱਨ.ਆਰ.ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਨਿਯੁਕਤ
ਸਾਨ ਫਰਾਂਸਿਸਕੋ, (ਅਮਰੀਕਾ) 19 ਸਤੰਬਰ (ਐੱਸ.ਅਸ਼ੋਕ ਭੌਰਾ)-ਅਮਰੀਕਾ ਵੱਸਦੇ ਡਾ. ਇਕਵਿੰਦਰ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਨੇ ਐੱਨ.ਆਰ.ਆਈ. ਕਮਿਸ਼ਨ ਦਾ ਆਨਰੇਰੀ ਮੈਂਬਰ ਨਿਯੁਕਤ ਕੀਤਾ ਹੈ। ਪਿਛਲੇ ਤਕਰੀਬਨ ਤਿੰਨ ਦਹਾਕਿਆਂ ਤੋਂ ਅਮਰੀਕਾ 'ਚ ਵੈਟਰਨਰੀ ਡਾਕਟਰ ਵਜੋਂ ਸੇਵਾਵਾਂ ਦੇ ਰਹੇ ਡਾ. ਗਿੱਲ ਕੈਲੀਫ਼ੋਰਨੀਆ ਸੂਬੇ ਦੇ ਹੇਅਵਰਡ ਸ਼ਹਿਰ 'ਚ ਵੱਸਦੇ ਹਨ। ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਤੋਂ ਮਾਸਟਰ ਡਿਗਰੀ ਪ੍ਰਾਪਤ ਕਰਨ ਵਾਲੇ ਡਾ. ਗਿੱਲ ਪੰਜਾਬ ਦੇ ਜ਼ਿਲ੍ਹਾ ਮੋਗਾ ਨਾਲ ਸੰਬੰਧਿਤ ਹਨ। ਡਾ. ਗਿੱਲ ਦਾ ਕੈਲੀਫ਼ੋਰਨੀਆ ਦੇ ਪੰਜਾਬੀ ਭਾਈਚਾਰੇ 'ਚ ਵੀ ਨਿਮਰਤਾ, ਸਾਦਗੀ ਅਤੇ ਮਿਲਵਰਤਣ ਪੱਖੋਂ ਬਹੁਤ ਸਤਿਕਾਰ ਹੈ ਤੇ ਐੱਨ.ਆਰ.ਆਈਜ਼ ਦੀਆਂ ਸਮੱਸਿਆਵਾਂ ਹੱਲ ਕਰਵਾਉਣ 'ਚ ਡਾ. ਗਿੱਲ ਉਸਾਰੂ ਭੂਮਿਕਾ ਨਿਭਾਅ ਸਕਦੇ ਹਨ।