ਅਮਰੀਕਾ 'ਚ ਮਾਛੀਵਾੜਾ ਸਾਹਿਬ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਮਾਛੀਵਾੜਾ ਸਾਹਿਬ, 19 ਸਤੰਬਰ (ਮਨੋਜ ਕੁਮਾਰ)-ਅਮਰੀਕਾ ਦੇ ਕੈਲੇਫੋਰਨੀਆ ਸ਼ਹਿਰ ਵਿਚ ਰਹਿੰਦੇ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ 23 ਸਾਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਮੌਤ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ। ਮਾਛੀਵਾੜਾ ਦੇ ਨੇੜਲੇ ਪਿੰਡ ਧਨੂੰਰ ਤੋਂ ਕੁਝ ਸਾਲ ਪਹਿਲਾਂ ਮਾਛੀਵਾੜਾ ਵਿਚ ਪੱਕੇ ਤੌਰ ਉਤੇ ਰਹਿਣ ਆਏ ਪਰਿਵਾਰ ਦਾ ਹੋਣਹਾਰ ਲੜਕਾ ਬਲਜੋਤ ਸਿੰਘ ਕਰੀਬ 5 ਸਾਲ ਪਹਿਲਾਂ ਅਮਰੀਕਾ ਚੰਗੇ ਭਵਿੱਖ ਲਈ ਗਿਆ ਸੀ ਤੇ ਅਚਾਨਕ ਉਸਦਾ ਟਰਾਲਾ ਪਲਟ ਗਿਆ ਤੇ ਉਸਦੀ ਮੌਕੇ ਉਤੇ ਹੀ ਮੌਤ ਹੋ ਗਈ। ਬਲਜੋਤ ਦੀ ਭੈਣ ਆਸਟ੍ਰੇਲੀਆ ਵਿਚ ਰਹਿੰਦੀ ਹੈ ਤੇ ਉਸਦੇ ਪਿਤਾ ਖੇਤੀਬਾੜੀ ਦਾ ਕੰਮ ਕਰਦੇ ਸਨ। ਫਿਲਹਾਲ ਨੌਜਵਾਨ ਦੀ ਮ੍ਰਿਤਕ ਦੇਹ ਅਗਲੇ ਕੁਝ ਦਿਨਾਂ ਵਿਚ ਭਾਰਤ ਆ ਜਾਵੇਗੀ ਤੇ ਫਿਰ ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ।