ਉੱਤਰ ਪ੍ਰਦੇਸ਼ ਦੇ ਸੰਭਲ 'ਚ ਕੰਧ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ
ਸੰਭਲ (ਉੱਤਰ ਪ੍ਰਦੇਸ਼), 19 ਸਤੰਬਰ-ਇਥੋਂ ਦੇ ਪਿੰਡ ਧਤਰਾ ਸ਼ੇਖ ਵਿਚ ਕੰਧ ਡਿੱਗਣ ਕਾਰਨ ਜੋੜੇ ਦੀ ਮੌਤ ਹੋ ਗਈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਪ੍ਰਦੀਪ ਕੁਮਾਰ ਵਰਮਾ ਨੇ ਦੱਸਿਆ ਕਿ ਘਟਨਾ ਵਿਚ ਚੰਦਨ (55) ਅਤੇ ਉਸਦੀ ਪਤਨੀ ਸ਼ਿਆਮਵਤੀ (49) ਭਾਰੀ ਮੀਂਹ ਕਾਰਨ ਕੰਧ ਡਿੱਗਣ ਨਾਲ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਪਮੰਡਲ ਮੈਜਿਸਟਰੇਟ ਨੇ ਮੌਕੇ ਦਾ ਦੌਰਾ ਕੀਤਾ ਅਤੇ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਦਾ ਭਰੋਸਾ ਦਿੱਤਾ।