ਦਲ ਖਾਲਸਾ ਦੇ ਮਾਰਚ ਤੋਂ ਪਹਿਲਾਂ ਦਮਦਮੀ ਟਕਸਾਲ ਗੁਰਦੁਆਰੇ ਦੇ ਬਾਹਰ ਵੱਡੀ ਗਿਣਤੀ ਪੁਲਿਸ ਤਾਇਨਾਤ

ਤਲਵੰਡੀ ਸਾਬੋ, 12 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- 13 ਅਪ੍ਰੈਲ 1978 ਦੇ ਸਿੱਖ ਸ਼ਹੀਦਾਂ ਦੀ ਯਾਦ ਅਤੇ ਖਾਲਸਾ ਰਾਜ ਦੀ ਪ੍ਰਾਪਤੀ ਲਈ ਦਲ ਖਾਲਸਾ ਵਲੋਂ ਵਿਸਾਖੀ ਜੋੜ ਮੇਲੇ ਦੇ ਦੂਜੇ ਦਿਨ ਅੱਜ ਗੁਰਦੁਆਰਾ ਦਮਦਮੀ ਟਕਸਾਲ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾਣ ਵਾਲੇ ਮਾਰਚ ਤੋਂ ਪਹਿਲਾਂ ਦਮਦਮੀ ਟਕਸਾਲ ਗੁਰਦੁਆਰਾ ਸਾਹਿਬ ਦੇ ਬਾਹਰ ਵੱਡੀ ਗਿਣਤੀ ’ਚ ਪੁਲਿਸ ਬਲਾਂ ਦੀ ਤਾਇਨਾਤੀ ਦੇਖਣ ਨੂੰ ਮਿਲ ਰਹੀ ਹੈ। ਦੰਗਾ ਰੋਕੂ ਬਲਾਂ ਦੇ ਜਵਾਨ ਵੀ ਵੱਡੀ ਗਿਣਤੀ ’ਚ ਪੁੱਜੇ ਹੋਏ ਹਨ।