JALANDHAR WEATHER

ਪਾਕਿਸਤਾਨ ਤੋਂ 550 ਗ੍ਰਾਮ ਹੈਰੋਇਨ ਲੈ ਕੇ ਆਇਆ ਡਰੋਨ ਬਰਾਮਦ

ਅਟਾਰੀ, 19 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਕੌਮਾਂਤਰੀ ਅਟਾਰੀ ਸਰਹੱਦ ਤੇ ਸਥਿਤ ਬੀ.ਓ.ਪੀ ਕਾਹਨਗੜ ਵਿਖੇ ਡਿਊਟੀ ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੂੰ ਰਾਤ ਸਮੇਂ ਪਾਕਿਸਤਾਨ ਤੋਂ ਆਏ ਡਰੋਨ ਦੇ ਸ਼ੋਰ ਦੀ ਆਵਾਜ਼ ਸੁਣਾਈ ਦਿੱਤੀ। ਇਹ ਜਾਣਕਾਰੀ ਉਨ੍ਹਾਂ ਨੇ ਉੱਚ ਅਫਸਰਾਂ ਤੱਕ ਪਹੁੰਚਾਈ, ਜਿਸ ਤੋਂ ਬਾਅਦ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੀ ਵਾੜ ਦੇ ਆਰ-ਪਾਰ ਸਰਚ ਆਪਰੇਸ਼ਨ ਚਲਾਇਆ ਗਿਆ ਤਾਂ ਖੇਤ ਵਿਚੋਂ ਇਕ ਡਰੋਨ 550 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਹੋਇਆ। ਇੰਸਪੈਕਟਰ ਬੀ.ਐਸ.ਐਫ. ਸੁਮਨ ਜੱਗਨੂਰੀ ਵਲੋਂ ਡਰੋਨ ਅਤੇ ਹੈਰੋਇਨ ਪੁਲਿਸ ਥਾਣਾ ਘਰਿੰਡਾ ਨੂੰ ਸੌਂਪ ਦਿੱਤੀ ਗਈ। ਪੁਲਿਸ ਥਾਣਾ ਘਰਿੰਡਾ ਵਲੋਂ ਨਾਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ