JALANDHAR WEATHER

ਪੰਜ ਸਿੰਘ ਸਾਹਿਬਾਨ ਦੀ 30 ਅਗਸਤ ਨੂੰ ਹੋਵੇਗੀ ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ ਪੱਤਰ ਅਤੇ ਬਾਗੀ ਅਕਾਲੀ ਆਗੂਆਂ ਵਲੋਂ ਲਾਏ ਦੋਸ਼ਾਂ ਅਤੇ ਦਿੱਤੇ ਖਿਮਾ ਯਾਚਨਾ ਪੱਤਰ ਸਮੇਤ ਹੋਰ ਅਹਿਮ ਮਾਮਲਿਆਂ 'ਤੇ ਵਿਚਾਰ ਕਰਨ ਲਈ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ 30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਵੇਗੀ। ਅਕਾਲ ਤਖਤ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 10 ਵਜੇ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਸਿੰਘ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ-ਗਲਤੀਆਂ ਲਈ ਦਿੱਤੇ ਖਿਮਾ ਯਾਚਨਾ ਪੱਤਰ ਅਤੇ ਸਿੰਘ ਸਾਹਿਬਾਨ ਦੇ ਆਦੇਸ਼ ਉਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਵਲੋਂ ਦਿੱਤੇ ਸਪੱਸ਼ਟੀਕਰਨ ਪੱਤਰਾਂ 'ਤੇ ਵਿਚਾਰ ਕਰਨ ਤੋਂ ਇਲਾਵਾ ਹੋਰ ਪੰਥਕ ਮਾਮਲੇ ਵੀ ਵਿਚਾਰੇ ਜਾਣਗੇ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਸ ਇਕੱਤਰਤਾ ਉਤੇ ਸਿੱਖ ਜਗਤ ਦੀਆਂ ਨਜ਼ਰਾਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ