ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਕਿਹਾ ਅਲਵਿਦਾ
ਫ਼ਰਾਂਸ, 8 ਅਗਸਤ- ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਪੈਰਿਸ ਉਲੰਪਿਕ ’ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਅੱਜ ਇਕ ਪੋਸਟ ਸਾਂਝੀ ਕਰ ਲਿਖਿਆ ਕਿ ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਈ। ਮੁਆਫ਼ ਕਰਨਾ, ਤੁਹਾਡਾ ਸੁਪਨਾ, ਮੇਰੀ ਹਿੰਮਤ ਸਭ ਟੁੱਟ ਚੁੱਕੇ। ਹੁਣ ਇਸ ਤੋਂ ਜ਼ਿਆਦਾ ਤਾਕਤ ਨਹੀਂ ਰਹੀ। ਅਲਵਿਦਾ ਕੁਸ਼ਤੀ 2001-2024, ਤੁਹਾਡੀ ਸਭ ਦੀ ਹਮੇਸ਼ਾ ਰਿਣੀ ਰਹਾਂਗੀ।