ਹਿੰਦ-ਪ੍ਰਸ਼ਾਂਤ ਵਿਚ ਸ਼ਾਂਤੀ ਅਤੇ ਸਥਿਰਤਾ ਲਈ ਵਚਨਬੱਧ ਹਨ ਭਾਰਤ, ਆਸਟ੍ਰੇਲੀਆ, ਜਾਪਾਨ ਅਤੇ ਅਮਰੀਕਾ - ਐਂਥਨੀ ਅਲਬਾਨੀਜ਼
ਫਿਲਡੇਲ੍ਫਿਯਾ (ਪੈਨਸਿਲਵੇਨੀਆ), 20 ਸਤੰਬਰ - ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਡੇਲਾਵੇਅਰ ਵਿਚ 21 ਸਤੰਬਰ ਨੂੰ ਹੋਣ ਵਾਲੇ ਚਾਰ ਦੇਸ਼ਾਂ ਦੇ ਚਤੁਰਭੁਜ ਸਿਖਰ ਸੰਮੇਲਨ ਤੋਂ ਪਹਿਲਾਂ ਫਿਲਾਡੇਲਫੀਆ ਪਹੁੰਚੇ।ਆਸਟ੍ਰੇਲੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਚਾਰ ਮਹਾਨ ਲੋਕਤੰਤਰ - ਭਾਰਤ, ਆਸਟ੍ਰੇਲੀਆ, ਜਾਪਾਨ ਅਤੇ ਸੰਯੁਕਤ ਰਾਜ ਅਮਰੀਕਾ - ਹਿੰਦ-ਪ੍ਰਸ਼ਾਂਤ ਵਿਚ ਸ਼ਾਂਤੀ ਅਤੇ ਸਥਿਰਤਾ ਲਈ ਵਚਨਬੱਧ ਹਨ। ਅਲਬਾਨੀਜ਼ ਨੇ ਕਿਹਾ ਕਿ ਉਹ "ਮੇਰੇ ਦੋਸਤ ਪ੍ਰਧਾਨ ਮੰਤਰੀ ਮੋਦੀ" ਸਮੇਤ ਸਮੂਹ ਦੇ ਨੇਤਾਵਾਂ ਨਾਲ ਗੱਲਬਾਤ ਕਰਨ ਲਈ ਉਤਸੁਕ ਹਨ।