ਭੇਦਭਰੀ ਹਾਲਾਤ 'ਚ ਵਿਅਕਤੀ ਲਾਪਤਾ, ਪਰਿਵਾਰ ਸਦਮੇ 'ਚ
ਚੋਗਾਵਾਂ, 20 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਕਸਬਾ ਚੋਗਾਵਾਂ ਦੇ ਦੁਕਾਨਦਾਰ ਦੀਪਕ ਕੁਮਾਰ ਦੇ ਲਾਪਤਾ ਹੋ ਜਾਣ ਦਾ ਮਸਲਾ ਅਜੇ ਸੁਲਝਿਆ ਨਹੀਂ ਸੀ ਤੇ ਹੁਣ ਕਸਬਾ ਲੋਪੋਕੇ ਤੋਂ ਸਤਨਾਮ ਸਿੰਘ ਪੁੱਤਰ ਕਸ਼ਮੀਰ ਸਿੰਘ (50) ਦੇ ਭੇਦ ਭਰੀ ਹਾਲਤ ਵਿਚ ਲਾਪਤਾ ਹੋ ਜਾਣ ਦੀ ਖਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਵੱਡਾ ਭਰਾ , ਜੋ ਤਿੰਨ ਬੱਚਿਆਂ ਦਾ ਬਾਪ ਹੈ। ਬੀਤੇ ਦਿਨ ਸਵੇਰੇ ਬਾਜ਼ਾਰ ਗਿਆ ਪਰ ਅਜੇ ਤੱਕ ਵਾਪਸ ਨਹੀਂ ਆਇਆ। ਅਸੀਂ ਰਿਸ਼ਤੇਦਾਰਾਂ ਤੇ ਹੋਰਨਾਂ ਜਗ੍ਹਾ ’ਤੇ ਉਸ ਦੀ ਕਾਫ਼ੀ ਭਾਲ ਕੀਤੀ, ਪਰ ਉਸ ਦਾ ਕੋਈ ਪਤਾ ਨਹੀਂ ਲੱਗਾ।। ਇਸ ੀਂਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਹੈ। ਆਏ ਦਿਨ ਕਸਬੇ ਵਿਚ ਵਿਅਕਤੀ ਲਾਪਤਾ ਹੋ ਜਾਣ ਕਰਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।