ਨੌਕਰੀ ਬਦਲੇ ਜ਼ਮੀਨ ਮਾਮਲਾ: ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮੁਕੱਦਮਾ ਚਲਾਏਗੀ ਸੀ.ਬੀ.ਆਈ.
ਨਵੀਂ ਦਿੱਲੀ, 20 ਸਤੰਬਰ- ਕੇਂਦਰ ਸਰਕਾਰ ਨੇ ਬਿਹਾਰ ਦੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਨੌਕਰੀ ਬਦਲੇ ਜ਼ਮੀਨ ਮਾਮਲੇ ਵਿਚ ਮੁਕੱਦਮਾ ਚਲਾਉਣ ਲਈ ਸੀ.ਬੀ.ਆਈ. ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀ.ਬੀ.ਆਈ. ਨੇ ਇਹ ਜਾਣਕਾਰੀ ਰਾਉਸ ਐਵੇਨਿਊ ਕੋਰਟ ਨੂੰ ਦਿੱਤੀ ਹੈ। ਇਸ ਤੋਂ ਪਹਿਲਾਂ 18 ਸਤੰਬਰ ਨੂੰ ਰਾਉਸ ਐਵੇਨਿਊ ਕੋਰਟ ਨੇ ਲੈਂਡ ਮਨੀ ਲਾਂਡਰਿੰਗ ਮਾਮਲੇ ’ਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ, ਤੇਜਸਵੀ ਯਾਦਵ ਅਤੇ ਹੋਰ ਦੋਸ਼ੀਆਂ ਨੂੰ ਸੰਮਨ ਜਾਰੀ ਕੀਤਾ ਸੀ। ਇਸ ਮਾਮਲੇ ’ਚ ਪਹਿਲੀ ਵਾਰ ਅਦਾਲਤ ਨੇ ਲਾਲੂ ਦੇ ਵੱਡੇ ਬੇਟੇ ਤੇਜ ਪ੍ਰਤਾਪ, ਅਖਿਲੇਸ਼ਵਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਿਰਨ ਦੇਵੀ ਨੂੰ ਵੀ ਸੰਮਨ ਭੇਜਿਆ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਤੇਜ ਪ੍ਰਤਾਪ ਯਾਦਵ ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹੁਣ ਇਸ ਮਾਮਲੇ ’ਤੇ ਅਗਲੀ ਸੁਣਵਾਈ 7 ਅਕਤੂਬਰ ਨੂੰ ਹੋਵੇਗੀ।