ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਪਿੰਡ ਜੱਸੀਆਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।