JALANDHAR WEATHER

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਕੋਟਕਪੂਰਾ ਰੇਲਵੇ ਮਾਰਗ ’ਤੇ ਸਥਿਤ ਗੁਰੂ ਕੀ ਢਾਬ ਦੇ ਫਾਟਕ ਨੰਬਰ 20 ਦੇ ਨਜ਼ਦੀਕ ਇਕ ਵਿਅਕਤੀ ਦੀ ਰੇਲ ਗੱਡੀ ਦੀ ਅਚਾਨਕ ਲਪੇਟ ਵਿਚ ਆਉਣ ਨਾਲ ਮੌਤ ਹੋਣ ਦਾ ਪਤਾ ਲੱਗਿਆ। ਗੰਗਸਰ ਜੈਤੋ ਦੇ ਰੇਲਵੇ ਪੁਲਿਸ ਚੌਂਕੀ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਵਲੈਤੀ ਸਿੰਘ (67) ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਮੱਤਾ ਜੋ ਕਿ ਆਪਣੇ ਪਿੰਡੋਂ ਪਿੰਡ ਗੁਰੂ ਕੀ ਢਾਬ ਵੱਲ ਆ ਰਿਹਾ ਸੀ ਕਿ ਰਸਤੇ ਵਿਚ ਪੈਂਦੇ ਗੁਰੂ ਕੀ ਢਾਬ ਦੇ ਫਾਟਕ ਨੰਬਰ 20 ਦੇ ਕੋਲੋਂ ਜਦ ਰੇਲਵੇ ਲਾਈਨ ਪਾਰ ਕਰਨ ਲੱਗਿਆ ਤਾਂ ਬਠਿੰਡਾ ਤੋਂ ਕੋਟਕਪੂਰਾ ਨੂੰ ਜਾ ਰਹੀ ਗੱਡੀ ਦੀ ਲਪੇਟ ਵਿਚ ਆ ਗਿਆ ਤੇ ਉਸ ਦੀ ਮੌਤ ਹੋ ਗਈ। ਚੌਂਕੀ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਲੈਤੀ ਸਿੰਘ ਦੇ ਪਰਿਵਾਰ ਅਨੁਸਾਰ ਉਸ ਨੂੰ ਘੱਟ ਸੁਣਾਈ ਦਿੰਦਾ ਸੀ। ਰੇਲਵੇ ਪੁਲਿਸ ਨੇ ਵਲੈਤੀ ਸਿੰਘ ਦੇ ਪਰਿਵਾਰ ਦੇ ਬਿਆਨ ਦੇ ਅਧਾਰ ’ਤੇ 174 ਦੀ ਕਰਵਾਈ ਕਰਕੇ ਮ੍ਰਿਤਕ ਦਾ ਪੋਸਟਮਾਰਟਮ ਗੁਰੂ ਗੋਬਿੰਦ ਮੈਡੀਕਲ ਕਾਲਜ ਫ਼ਰੀਦਕੋਟ ਤੋਂ ਕਰਵਾਉਣ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ