ਦਿੱਲੀ ਹਾਈ ਕੋਰਟ ਨੇ ਸਾਬਕਾ ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਦੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਸ਼ ਆਇਦ ਕਰਨ ਦੀ ਪਟੀਸ਼ਨ ਨੂੰ ਕੀਤਾ ਖਾਰਜ
ਨਵੀਂ ਦਿੱਲੀ, 20 ਸਤੰਬਰ (ਏਜੰਸੀ) : ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਭਰਤੀ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਰਾਜ ਸਭਾ ਮੈਂਬਰ ਅਤੇ ਸਾਬਕਾ ਡੀ.ਸੀ.ਡਬਲਿਊ. ਚੇਅਰਪਰਸਨ ਸਵਾਤੀ ਮਾਲੀਵਾਲ ਵਲੋਂ ਦਸੰਬਰ ਵਿਚ ਉਸ ਖ਼ਿਲਾਫ਼ ਦੋਸ਼ ਆਇਦ ਕੀਤੇ ਜਾਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਇਹ ਮਾਮਲਾ 2015-16 ਵਿਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਰਮਚਾਰੀਆਂ ਦੀ ਨਿਯੁਕਤੀ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਹੈ। ਦੋਸ਼ ਇਹ ਸਨ ਕਿ ਨਿਯੁਕਤੀਆਂ ਨਿਯਮਾਂ ਦੀ ਉਲੰਘਣਾ ਕਰਕੇ ਕੀਤੀਆਂ ਗਈਆਂ ਸਨ, ਜਿਸ ਕਾਰਨ ਮਾਲੀਵਾਲ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਸਨ।
ਜਸਟਿਸ ਅਮਿਤ ਮਹਾਜਨ ਨੇ ਮਾਲੀਵਾਲ ਦੀ ਪਟੀਸ਼ਨ ਦੇ ਨਾਲ-ਨਾਲ ਉਨ੍ਹਾਂ ਵਿਅਕਤੀਆਂ ਦੁਆਰਾ ਦਾਇਰ ਦੋ ਹੋਰ ਪਟੀਸ਼ਨਾਂ ਨੂੰ ਵੀ ਖਾਰਜ ਕਰ ਦਿੱਤਾ, ਜਿਨ੍ਹਾਂ ਨੂੰ ਵੀ ਇਸੇ ਕੇਸ ਵਿਚ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ ਸੀ। ਇਨ੍ਹਾਂ ਨਿਯੁਕਤੀਆਂ ਨੇ ਕਥਿਤ ਤੌਰ 'ਤੇ ਨਿਯਮਾਂ ਦੀ ਉਲੰਘਣਾ ਕੀਤੀ, ਅਤੇ ਇਸ ਕੇਸ ਵਿਚ ਉਨ੍ਹਾਂ ਦੇ ਕਾਰਜਕਾਲ ਵਿਚ ਪੱਖਪਾਤ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਸ਼ਾਮਿਲ ਹਨ।