ਪਹਿਲੇ ਟੈਸਟ ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ 280 ਦੌੜਾਂ ਨਾਲ ਹਰਾਇਆ
ਚੇਨਈ, 22 ਸਤੰਬਰ - ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ 2 ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 280 ਦੌੜਾਂ ਨਾਲ ਹਰਾ ਦਿੱਤਾ। ਮੈਚ ਦੇ ਚੌਥੇ ਦਿਨ ਦੂਸਰੀ ਪਾਰੀ ਚ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਦੀ ਪੂਰੀ ਟੀਮ 234 ਦੌੜਾਂ ਬਣਾ ਕੇ ਆਊਟ ਹੋ ਗਈ। ਬੰਗਲਾਦੇਸ਼ ਵਲੋਂ ਕਪਤਾਨ ਨਜਮੁਲ ਹੁਸੈਨ ਸ਼ਾਂਟੋ ਨੇ ਥੋੜਾ ਸੰਘਰਸ਼ ਕਰਦੇ ਹੋਏ 82 ਦੌੜਾਂ ਬਣਾਈਆਂ। ਭਾਰਤ ਵਲੋਂ ਦੂਸਰੀ ਪਾਰੀ ਚ ਰਵੀਚੰਦਰਨ ਅਸਵਿਨ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 6 ਵਿਕਟਾਂ ਹਾਸਲ ਕੀਤੀਆਂ ਜਦਕਿ ਰਵਿੰਦਰ ਜਡੇਜਾ ਨੇ 3 ਖਿਡਾਰੀਆਂ ਨੂੰ ਆਊਟ ਕੀਤਾ। ਰਵੀਚੰਦਰਨ ਅਸ਼ਵਿਨ ਨੂੰ ਉਸ ਦੇ ਹਰਫਨਮੌਲਾ ਪ੍ਰਦਰਸ਼ਨ ਲਈ ਮੈਨ ਆਫ ਦ ਮੈਚ ਐਲਾਨਿਆ ਗਿਆ। ਲੜੀ ਦਾ ਦੂਸਰਾ ਤੇ ਆਖਰੀ ਟੈਸਟ 27 ਸਤੰਬਰ ਤੋਂ ਕਾਨਪੁਰ ਵਿਖੇ ਖੇਡਿਆ ਜਾਵੇਗਾ।
;
;
;
;
;
;
;
;