JALANDHAR WEATHER

ਵਿੱਦਿਅਕ ਅਦਾਰਿਆਂ ’ਤੇ ਕੀਤਾ ਭਾਜਪਾ ਨੇ ਕਬਜ਼ਾ- ਰਾਹੁਲ ਗਾਂਧੀ

ਨਵੀਂ ਦਿੱਲੀ, 20 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਯੂ.ਜੀ.ਸੀ. ਨੀਟ ਪ੍ਰੀਖਿਆ ’ਚ ਕਥਿਤ ਪੇਪਰ ਲੀਕ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ। ਉਨ੍ਹਾਂ ਨੇ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਬੋਲਿਆ। ਰਾਹੁਲ ਗਾਂਧੀ ਨੇ ਕਿਹਾ ਕਿ ਸਾਰੇ ਵਿੱਦਿਅਕ ਅਦਾਰਿਆਂ ’ਤੇ ਭਾਜਪਾ ਦੇ ਲੋਕਾਂ ਨੇ ਕਬਜ਼ਾ ਕਰ ਲਿਆ ਹੈ ਅਤੇ ਇਹ ਲੀਕ ਮਾਮਲੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਅਦਾਰੇ ਆਜ਼ਾਦ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਇਸ ਲੀਕ ਨੂੰ ਨਹੀਂ ਰੋਕ ਸਕੇ ਅਤੇ ਇਕ ਪ੍ਰੀਖਿਆ ’ਚ ਬੇਨਿਯਮੀਆਂ ਤੋਂ ਬਾਅਦ ਤੁਸੀਂ ਉਸ ਨੂੰ ਰੱਦ ਕਰ ਦਿੱਤਾ ਪਰ ਪਤਾ ਨਹੀਂ ਕੀ ਹੋਰ ਕਿਸੇ ਨੂੰ ਰੱਦ ਕੀਤਾ ਜਾਵੇਗਾ ਜਾਂ ਨਹੀਂ, ਪਰ ਕੋਈ ਨਾ ਕੋਈ ਤਾਂ ਇਸ ਲਈ ਜ਼ਿੰਮੇਵਾਰ ਹੈ ਅਤੇ ਇਸ ਲਈ ਕਿਸੀ ਨਾ ਕਿਸੀ ਨੂੰ ਤਾਂ ਫੜਿ੍ਹਆ ਜਾਣਾ ਚਾਹੀਦਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ