JALANDHAR WEATHER

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੋਲੀਬਾਰੀ ਮਾਮਲੇ ਨਾਲ ਜੁੜੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

 ਜਲੰਧਰ, 15 ਸਤੰਬਰ (ਮਨਜੋਤ ਸਿੰਘ) - ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੇ ਗੋਲੀਬਾਰੀ ਮਾਮਲੇ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਕਰਾਸ ਫਾਇਰਿੰਗ ਵਿਚ ਗ੍ਰਿਫਤਾਰ ਕੀਤਾ ਗਿਆ। ਦੋਵੇਂ ਗੰਭੀਰ ਜ਼ਖ਼ਮੀ ਹਨ।ਪੁਲਿਸ ਨੇ 3 ਗੈਰ-ਕਾਨੂੰਨੀ ਹਥਿਆਰ ਅਤੇ ਨਗਦੀ ਜ਼ਬਤ ਕੀਤੀ ਹੈ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ, ਜਿਸ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 5 ਹੋ ਗਈ ਹੈ। ਮਾਮਲੇ ਚ ਚਾਰ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਵਿਚ ਇਕ ਵਿਦੇਸ਼ੀ-ਅਧਾਰਤ ਹੈਂਡਲਰ ਵੀ ਸ਼ਾਮਿਲ ਹੈ, ਜਿਨ੍ਹਾਂ ਨੂੰ ਸਮੂਹ ਲਈ ਵਿੱਤੀ ਲੈਣ-ਦੇਣ ਦੀ ਸਹੂਲਤ ਦੇਣ ਦਾ ਸ਼ੱਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ