JALANDHAR WEATHER

ਸੁਪਰੀਮ ਕੋਰਟ ਦੇ ਹੁਕਮਾਂ ਕਰ ਕੇ ਕੇਜਰੀਵਾਲ ਦੇ ਰਹੇ ਨੇ ਅਸਤੀਫਾ - ਭਾਜਪਾ

 ਨਵੀਂ ਦਿੱਲੀ, 15 ਸਤੰਬਰ - ਜਿਵੇਂ ਹੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਵਿਚ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਾ ਐਲਾਨ ਕੀਤਾ, ਭਾਜਪਾ ਦੇ ਬੁਲਾਰੇ ਪ੍ਰਦੀਪ ਭੰਡਾਰੀ ਨੇ ਇਸ ਨੂੰ "ਪੀਆਰ ਸਟੰਟ" ਕਰਾਰ ਦਿੱਤਾ ਅਤੇ ਕਿਹਾ ਕਿ ਉਹ ਆਪਣੀ ਛਵੀ ਨੂੰ ਬਹਾਲ ਕਰਨ ਲਈ ਅਜਿਹਾ ਕਰ ਰਹੇ ਹਨ। ਭੰਡਾਰੀ ਨੇ ਅੱਗੇ ਕਿਹਾ ਕਿ ਕੇਜਰੀਵਾਲ ਸੋਨੀਆ ਗਾਂਧੀ ਦੇ ਮਾਡਲ ਨੂੰ ਲਾਗੂ ਕਰਨਾ ਚਾਹੁੰਦੇ ਹਨ, ਜਿਥੇ ਉਨ੍ਹਾਂ ਨੇ ਮਨਮੋਹਨ ਸਿੰਘ ਨੂੰ ਡਮੀ ਪ੍ਰਧਾਨ ਮੰਤਰੀ ਬਣਾ ਕੇ ਪਰਦੇ ਦੇ ਪਿੱਛੇ ਤੋਂ ਸਰਕਾਰ ਚਲਾਈ।ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਕੋਈ ਵੀ ਕੁਰਬਾਨੀ ਨਹੀਂ ਦੇ ਰਹੇ ਕਿਉਂਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ