ਪਿੰਡ ਰਾਏਸਰ (ਬਰਨਾਲਾ) ਵਿਖੇ ਇਕ ਮਜ਼ਦੂਰ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੀਤੀ ਖੁਦਕੁਸ਼ੀ
ਮਹਿਲ ਕਲਾਂ, 15 ਸਤੰਬਰ (ਅਵਤਾਰ ਸਿੰਘ ਅਣਖੀ)-ਨੇੜਲੇ ਪਿੰਡ ਰਾਏਸਰ ਪਟਿਆਲਾ ਵਿਖੇ ਇਕ ਗਰੀਬ ਮਜ਼ਦੂਰ ਵਲੋਂ ਆਰਥਿਕ ਤੰਗੀ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਦੁਖਦਾਈ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਮਜ਼ਦੂਰ ਦੇ ਪੁੱਤਰ ਸੰਦੀਪ ਸਿੰਘ ਨੇ ਪੁਲਿਸ ਥਾਣਾ ਮਹਿਲ ਕਲਾਂ ਨੂੰ ਦੱਸਿਆ ਕਿ ਅੱਜ ਮੇਰੇ ਪਿਤਾ ਨੇ ਘਰ 'ਚ ਬਰਾਂਡੇ ਦੀ ਛੱਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।