ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੀ ਪਾਰੀ ਚ ਭਾਰਤ ਦੀ ਪੂਰੀ ਟੀਮ 376 ਦੌੜਾਂ ਬਣਾ ਕੇ ਆਊਟ
ਚੇਨਈ, 20 ਸਤੰਬਰ - ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਭਾਰਤ ਦੀ ਪੂਰੀ ਟੀਮ ਆਪਣੀ ਪਹਿਲੀ ਪਾਰੀ ਚ 376 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਰਵੀਚੰਦਰਨ ਅਸ਼ਵਿਨ ਨੇ ਸਭ ਤੋਂ ਵੱਧ 113, ਰਵਿੰਦਰ ਜਡੇਜਾ ਨੇ 86 ਅਤੇ ਯਸ਼ਸਵੀ ਜੈਸਵਾਲ ਨੇ 56 ਦੌੜਾਂ ਬਣਾਈਆਂ।