ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਵਫ਼ਦ ਧਰਨੇ ਮਗਰੋਂ ਕੈਬਨਿਟ ਮੰਤਰੀ ਖੁੱਡੀਆਂ ਨੂੰ ਮੰਗਾਂ ਸੰਬੰਧੀ ਮਿਲਿਆ
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਦਿੱਤੇ ਗਏ ਰੋਸ ਧਰਨੇ ਉਪਰੰਤ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਵਿਭਾਗੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪਸ਼ੂ ਪਾਲਣ ਵਿਭਾਗ ਦੇ ਜੁਆਇੰਟ ਸਕੱਤਰ ਬਿਕਰਮਜੀਤ ਸ਼ੇਰਗਿੱਲ, ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਸ਼ਰਨ ਸਿੰਘ ਬੇਦੀ, ਜੁਆਇੰਟ ਡਾਇਰੈਕਟਰ ਡਾ. ਸ਼ਿਆਮ ਸਿੰਘ ਮੌਜੂਦ ਰਹੇ। ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਨੇ ਸ਼ਿਰਕਤ ਕੀਤੀ ਤੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ।