ਕਾਰ ਸਕੂਟਰੀ ਦੀ ਟੱਕਰ ਦੌਰਾਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ
ਢਿੱਲਵਾ, (ਕਪੂਰਥਲਾ), 3 ਅਕਤੂਬਰ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)- ਅੱਜ ਸ਼ੇਰ ਸ਼ਾਹ ਸੂਰੀ ਮਾਰਗ ਢਿੱਲਵਾ ਵਿਖੇ ਇਕ ਪੈਲਿਸ ਦੇ ਸਾਹਮਣੇ ਕਾਰ ਤੇ ਸਕੂਟਰੀ ਦੀ ਟੱਕਰ ਹੋ ਜਾਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਲੰਧਰ ਤੋਂ ਅੰਮ੍ਰਿਤਸਰ ਕਾਰ ਵਿਚ ਜਾ ਰਿਹਾ ਸੀ, ਉੱਕਤ ਡਿਵਾਈਡਰ ਪਾਰ ਕਰਦੇ ਹੋਏ ਸਕੂਟਰੀ ਸਵਾਰ ਜੋ ਜਲੰਧਰ ਨੂੰ ਜਾ ਰਿਹਾ ਸੀ, ਵਿਚ ਵਜ ਗਈ, ਜਿਸ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਗਈ। ਕਾਰ ਚਾਲਕ ਨੂੰ ਜ਼ਖ਼ਮੀ ਹਾਲਤ ਵਿਚ ਸੁਭਾਨਪੁਰ ਨਜ਼ਦੀਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਖ਼ਬਰ ਲਿਖੇ ਜਾਣ ਤੱਕ ਪੁਲਿਸ ਆਪਣੀ ਕਾਰਵਾਈ ਕਰ ਰਹੀ ਸੀ।
;
;
;
;
;
;
;