ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਟ੍ਰੈਕ ਦੇਵੀਦਾਸਪੁਰਾ ’ਤੇ ਧਰਨਾ ਸ਼ੁਰੂ
ਜੰਡਿਆਲਾ ਗੁਰੂ, (ਅੰਮ੍ਰਿਤਸਰ), 3 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਰੇਲਵੇ ਟਰੈਕ ਦੇਵੀਦਾਸਪੁਰਾ ਵਿਖੇ ਦੋ ਘੰਟੇ ਵਾਸਤੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਵਿਚ ਸੈਂਕੜੇ ਹੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਕਿਸਾਨਾਂ ਦੀਆਂ ਮੁੱਖ ਮੰਗਾਂ ਜਿਵੇਂ ਲਖੀਮਪੁਰ ਖੀਰੀ ਵਿਚ ਭਾਜਪਾ ਦੇ ਇਕ ਕੇਂਦਰੀ ਮੰਤਰੀ ਦੇ ਮੁੰਡੇ ਵਲੋਂ ਕਿਸਾਨਾਂ ’ਤੇ ਥਾਰ ਗੱਡੀ ਚਾੜ੍ਹ ਕੇ ਉਨ੍ਹਾਂ ਨੂੰ ਸ਼ਹੀਦ ਕੀਤੇ ਜਾਣ ਦਾ ਇੰਨਸਾਫ ਅਤੇ ਮੋਰਚੇ ਦੀਆਂ 12 ਮੰਗਾਂ ਦੇ ਸੰਬੰਧ ਵਿਚ ਇਹ ਧਰਨਾ ਦਿੱਤਾ ਗਿਆ ਹੈ।