ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲੋਹੀਆਂ ਰੇਲਵੇ ਸਟੇਸ਼ਨ ’ਤੇ ਧਰਨਾ ਸ਼ੁਰੂ

ਲੋਹੀਆਂ ਖਾਸ, 3 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਜਲੰਧਰ ਦੇ ਬਲਾਕ ਲੋਹੀਆਂ ਦੇ ਜੰਕਸ਼ਨ ਰੇਲਵੇ ਸਟੇਸ਼ਨ ਉੱਪਰ ਠੀਕ ਸਾਢੇ 12 ਵਜੇ ਧਰਨਾ ਲਗਾ ਕੇ ਰੇਲ ਚੱਕਾ ਜਾਮ ਕਰ ਦਿੱਤਾ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਹੇਠ ਲਗਾਏ ਇਸ ਧਰਨੇ ਦੌਰਾਨ ਧਰਨਾਕਾਰੀਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਕਿਸਾਨਾਂ ਨੂੰ ਸਾਰੀਆਂ ਫ਼ਸਲਾਂ ਤੇ ਐਮ.ਐਸ.ਪੀ. ਦੇਣ ਦੇ ਮੁੱਦੇ ਚੁੱਕੇ ਜਾ ਰਹੇ ਹਨ।