JALANDHAR WEATHER

ਪਿੰਡ ਜੰਗੀਰਾਣਾ ਦੇ ਫੌਜੀ ਨੌਜਵਾਨ ਦੀ ਡਿਊਟੀ ਦੌਰਾਨ ਮੌਤ

ਸੰਗਤ ਮੰਡੀ, (ਬਠਿੰਡਾ), 3 ਅਕਤੂਬਰ (ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਪਿੰਡ ਜੰਗੀਰਾਣਾ ਵਿਖੇ ਅੱਜ ਉਸ ਸਮੇਂ ਮਾਤਮ ਛਾ ਗਿਆ, ਜਦੋਂ ਫੌਜੀ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਫੌਜੀ ਜਵਾਨ ਉਨ੍ਹਾਂ ਦੇ ਪਿੰਡ ਪਹੁੰਚੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨਾਇਬ ਸੂਬੇਦਾਰ ਜਤਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਨੌਜਵਾਨ ਗੁਰਦੀਪ ਸਿੰਘ, ਜੋ ਕਿ ਸਿੱਖ ਰੈਜੀਮੈਂਟ ਵਿਚ ਡਿਊਟੀ ਨਿਭਾ ਰਿਹਾ ਸੀ, ਕੁਝ ਸਮੇਂ ਤੋਂ ਬਿਮਾਰ ਸੀ ਅਤੇ ਅਟੈਕ ਆਉਣ ਕਾਰਨ ਇਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਇਸ ਫੌਜੀ ਨੌਜਵਾਨ ਦਾ ਨਵੰਬਰ ਮਹੀਨੇ ਵਿਚ ਵਿਆਹ ਰੱਖਿਆ ਸੀ। ਪਿੰਡ ਵਾਸੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੌਜਵਾਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਦੇ ਨਾਮ ਤੇ ਪਿੰਡ ਵਿਚ ਯਾਦਗਾਰ ਬਣਾਈ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ