ਪੀ.ਐਮ. ਮੋਦੀ ਨੇ ਬੰਗਾਲੀ ਭਾਸ਼ਾ ਨੂੰ ਕਲਾਸੀਕਲ ਭਾਸ਼ਾ ਦਾ ਦਰਜਾ ਮਿਲਣ 'ਤੇ ਕੀਤਾ ਟਵੀਟ
ਨਵੀਂ ਦਿੱਲੀ, 3 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਮਹਾਨ ਬੰਗਾਲੀ ਭਾਸ਼ਾ ਨੂੰ ਕਲਾਸੀਕਲ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਖਾਸ ਤੌਰ 'ਤੇ ਦੁਰਗਾ ਪੂਜਾ ਦੇ ਸ਼ੁੱਭ ਸਮੇਂ ਦੌਰਾਨ। ਬੰਗਾਲੀ ਸਾਹਿਤ ਨੇ ਸਾਲਾਂ ਤੋਂ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। ਮੈਂ ਸਾਰੇ ਬੰਗਾਲੀ ਬੋਲਣ ਵਾਲਿਆਂ ਨੂੰ ਵਧਾਈ ਦਿੰਦਾ ਹਾਂ।