ਜ਼ਮੀਨ ਬਦਲੇ ਨੌਕਰੀ ਮਾਮਲਾ: 13 ਸਤੰਬਰ ਨੂੰ ਹੋਵੇਗੀ ਲਾਲੂ ਪ੍ਰਸਾਦ ਤੇ ਹੋਰਾਂ ਸੰਬੰਧੀ ਸੁਣਵਾਈ
ਨਵੀਂ ਦਿੱਲੀ, 7 ਸਤੰਬਰ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਜ਼ਮੀਨ ਦੇ ਬਦਲੇ ਨੌਕਰੀ ਮਨੀ ਲਾਂਡਰਿੰਗ ਮਾਮਲੇ ਵਿਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਤੇਜੱਸਵੀ ਯਾਦਵ ਅਤੇ ਹੋਰ ਮੁਲਜ਼ਮਾਂ ਨੂੰ ਸੰਮਨ ਦੇ ਹੁਕਮ ਟਾਲ ਦਿੱਤੇ ਹਨ। ਮਾਮਲੇ ਦੀ ਸੁਣਵਾਈ 13 ਸਤੰਬਰ ਨੂੰ ਹੋਵੇਗੀ। 6 ਅਗਸਤ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਲਾਲੂ, ਤੇਜਸਵੀ ਅਤੇ ਨੌਂ ਹੋਰਾਂ ਖ਼ਿਲਾਫ਼ ਪੂਰਕ ਚਾਰਜਸ਼ੀਟ ਦਾਇਰ ਕੀਤੀ ਸੀ। ਤਿੰਨ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ।