JALANDHAR WEATHER

9 ਸਤੰਬਰ ਨੂੰ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਕਰਨਗੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 7 ਸਤੰਬਰ- ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ 9 ਸਤੰਬਰ ਨੂੰ, ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਦੁਵੱਲੇ ਸਹਿਯੋਗ ਦੇ ਕਈ ਖੇਤਰਾਂ ’ਤੇ ਚਰਚਾ ਕਰਨਗੇ। ਉਹ ਭਾਰਤ ਦੇ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕਰਨ ਵਾਲੇ ਹਨ। ਉਹ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਵੀ ਜਾਣਗੇ। 10 ਸਤੰਬਰ ਨੂੰ ਹਿਜ਼ ਹਾਈਨੈਸ ਇਕ ਵਪਾਰਕ ਫੋਰਮ ਵਿਚ ਹਿੱਸਾ ਲੈਣ ਲਈ ਮੁੰਬਈ ਦਾ ਦੌਰਾ ਕਰਨਗੇ, ਜਿਸ ਵਿਚ ਦੋਵਾਂ ਦੇਸ਼ਾਂ ਦੇ ਵਪਾਰਕ ਆਗੂ ਹਿੱਸਾ ਲੈਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ