JALANDHAR WEATHER

ਫ਼ਿਰੋਜ਼ਪੁਰ ਤੀਹਰਾ ਕਤਲਕਾਂਡ: 7 ਦੋਸ਼ੀ ਗਿ੍ਫ਼ਤਾਰ

 

ਫ਼ਿਰੋਜ਼ਪੁਰ, 7 ਸਤੰਬਰ (ਬਲਬੀਰ ਸਿੰਘ ਜੋਸਨ)- ਫ਼ਿਰੋਜ਼ਪੁਰ ਵਿਚ ਹੋਏ ਤੀਹਰੇ ਕਤਲ ਮਾਮਲੇ ਨੂੰ ਲੈ ਕੇ ਪੁਲਿਸ ਨੇ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਦੋਸ਼ੀਆਂ ਵਲੋਂ ਦਿਨ ਦਿਹਾੜੇ ਸਹਿਰ ਵਿਚ ਕਰੀਬ 50 ਤੋਂ ਉੱਪਰ ਗੋਲੀਆ ਮਾਰ ਕੇ ਇਕ ਲੜਕੀ ਸਮੇਤ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਅਭਿਆਨ ਤੋਂ ਬਾਅਦ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਹ ਗਿ੍ਰਫ਼ਤਾਰੀ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਹੋਈ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਫ਼ਿਰੋਜ਼ਪੁਰ ਲਿਆਂਦਾ ਜਾਏਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ