JALANDHAR WEATHER

ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ

ਜਲੰਧਰ, 7 ਸਤੰਬਰ- ਜਲੰਧਰ ਦੇ ਗੁਰਾਇਆਂ ਵਿਖੇ ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਉਕਤ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰਾਇਆ ਸ਼ਹਿਰ ਦੇ ਪੁੱਲ ’ਤੇ ਆਪਣੇ ਸ਼ਹਿਰ ਅੰਮ੍ਰਿਤਸਰ ਜਾ ਰਹੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਪਿੱਛੋਂ ਤੇਜ਼ ਰਫ਼ਤਾਰ ਆ ਰਹੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਪੁੱਲ ਤੋਂ ਹੇਠਾਂ ਡਿੱਗ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਗਈ, ਜਦ ਕਿ ਦੂਸਰੇ ਵਿਅਕਤੀ ਦੀ ਪੁੱਲ ਉਪਰ ਹੀ ਮੌਤ ਹੋ ਗਈ। ਉਧਰ ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਗੁਰਾਇਆ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਫਿਲੋਰ ਵਿਖੇ ਪੋਸਟਮਾਰਟਮ ਲਈ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ