ਰਾਹੁਲ ਗਾਂਧੀ ਨੇ ਦੇਸ਼ ਦੇ ਖਿਡਾਰੀਆਂ ਦਾ ਸਨਮਾਨ ਕੀਤਾ ਹੈ - ਵਿਨੇਸ਼ ਫੋਗਾਟ ਨੂੰ ਕਾਂਗਰਸ ਤੋਂ ਟਿਕਟ ਦੇਣ 'ਤੇ ਸੂਰਜੇਵਾਲਾ
ਕੈਥਲ (ਹਰਿਆਣਾ), 8 ਸਤੰਬਰ - ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਕਾਂਗਰਸ ਵਿਚ ਸ਼ਾਮਿਲ ਹੋਣ 'ਤੇ ਕਾਂਗਰਸ ਦੇ ਸੰਸਦ ਮੈਂਬਰ ਰਣਦੀਪ ਸਿੰਘ ਸੂਰਜੇਵਾਲਾ ਦਾ ਕਹਿਣਾ ਹੈ, ''ਵਿਨੇਸ਼ ਫੋਗਾਟ ਨੂੰ ਕਾਂਗਰਸ ਤੋਂ ਟਿਕਟ ਦਿੱਤੀ ਗਈ ਹੈ। ਰਾਹੁਲ ਗਾਂਧੀ ਨੇ ਦੇਸ਼ ਦੇ ਖਿਡਾਰੀਆਂ ਦਾ ਸਨਮਾਨ ਕੀਤਾ ਹੈ ਅਤੇ ਨਿਆਂ ਦੀ ਲੜਾਈ ਵਿਚ ਭਾਈਵਾਲ ਬਣੇ ਹਨ। "