ਸੰਤਾਂ ਮਹਾਂਪੁਰਸ਼ਾਂ ਨੇ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਰੱਖਿਆ ਨਵੇਂ ਲੰਗਰ ਹਾਲ ਦਾ ਨੀਂਹ ਪੱਥਰ
ਚੱਬਾ, 8 ਸਤੰਬਰ (ਜੱਸਾ ਅਨਜਾਣ) - ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਤਰਨਤਾਰਨ ਰੋਡ ਪਿੰਡ ਚੱਬਾ ਵਿਖੇ ਸੰਤਾ ਮਹਾਂਪੁਰਸ਼ਾਂ ਵਲੋਂ ਨਵੇਂ ਵਿਸ਼ਾਲ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵਲੋਂ ਅਰਦਾਸ ਕੀਤੀ ਗਈ। ਉਪਰੰਤ ਬਾਬਾ ਦਰਸਨ ਸਿੰਘ, ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ, ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਭਲਾਈ ਕੇਂਦਰ ਅੰਮ੍ਰਿਤਸਰ ਵਾਲੇ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੰਪਰਦਾਇ ਭੂਰੀਵਾਲਿਆਂ ਵਲੋਂ ਬਾਬਾ ਗੁਰਨਾਮ ਸਿੰਘ ਆਦਿ ਵਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਜਪਦਿਆਂ ਆਪਣੇ ਕਰ ਕਮਲਾਂ ਨਾਲ ਰੱਖਿਆ।