JALANDHAR WEATHER

ਕਾਰ ਸਵਾਰ ਚਾਰ ਨੌਜਵਾਨ ਅੱਧਾ ਕਿਲੋ ਅਫ਼ੀਮ ਸਮੇਤ ਚੜ੍ਹੇ ਪੁਲਿਸ ਦੇ ਅੜਿੱਕੇ

 ਸੰਗਤ ਮੰਡੀ, 8 ਸਤੰਬਰ (ਦੀਪਕ ਸ਼ਰਮਾ) - ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਅਧੀਨ ਹਰਿਆਣਾ ਦੀ ਹੱਦ 'ਤੇ ਪੈਂਦੀ ਪੁਲਿਸ ਚੌਂਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ ਅੱਧਾ ਕਿਲੋ ਅਫ਼ੀਮ ਸਮੇਤ ਚਾਰ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸੰਗਤ ਦੇ ਇੰਚਾਰਜ ਪਰਮਪਾਰਸ ਸਿੰਘ ਚਹਿਲ ਨੇ ਦੱਸਿਆ ਹੈ ਕਿ ਪੁਲਿਸ ਵਲੋਂ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਸਹਾਇਕ ਥਾਣੇਦਾਰ ਚੇਤ ਸਿੰਘ ਦੀ ਅਗਵਾਈ ਵਿਚ ਪਿੰਡ ਪਥਰਾਲਾ ਤੋਂ ਪਿੰਡ ਜੋਗੇਵਾਲਾ ਨੂੰ ਜਾਂਦੇ ਕੱਚੇ ਰਾਸਤੇ 'ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਪਿੰਡ ਜੋਗੇਵਾਲੇ ਪਾਸਿਓਂ ਇਕ ਸਵਿਫਟ ਕਾਰ ਆ ਰਹੀ ਸੀ, ਜਿਸ ਵਿਚ ਚਾਰ ਨੌਜਵਾਨ ਸਵਾਰ ਸਨ। ਜਦ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਕਾਰ ਨੂੰ ਰੋਕ ਕੇ ਉਨ੍ਹਾਂ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਕਾਰ ਵਿਚੋਂ ਅੱਧਾ ਕਿਲੋ ਅਫ਼ੀਮ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਹੈ ਕਿ ਕਾਰ ਸਵਾਰ ਨੌਜਵਾਨਾਂ ਦੀ ਪਹਿਚਾਣ ਲਵਪ੍ਰੀਤ ਸਿੰਘ, ਜਸਕਾਰਨ ਸਿੰਘ, ਹਰਮੀਤ ਸਿੰਘ ਅਤੇ ਤਾਰ ਸਿੰਘ ਜ਼ਿਲ੍ਹਾ ਮੋਗਾ ਦੇ ਤੌਰ 'ਤੇ ਹੋਈ ਹੈ, ਜਿਨ੍ਹਾਂ ਦੇ ਖ਼ਿਲਾਫ਼ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ