ਪੈਸਿਆਂ ਦੇ ਲੈਣ-ਦੇਣ ਕਾਰਨ ਪਿੰਡ ਧਾਰੜ 'ਚ ਚੱਲੀ ਗੋਲੀ, 1 ਫੱਟੜ
ਜੰਡਿਆਲਾ ਗੁਰੂ, 12 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਸ਼ਹਿਰ ਅਤੇ ਇਲਾਕੇ ਵਿਚ ਗੋਲੀ ਚੱਲਣ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਅੱਜ ਫਿਰ ਸ਼ਾਮ ਸਮੇਂ ਇਲਾਕੇ ਤੋਂ ਬਾਹਰੋਂ ਆਏ ਕੁਝ ਵਿਅਕਤੀਆਂ ਨੇ ਪਿੰਡ ਧਾਰੜ ਵਿਖੇ ਪੈਸਿਆਂ ਦੇ ਲੈਣ-ਦੇਣ ਤੋਂ ਹੋਏ ਤਕਰਾਰ ਕਾਰਨ ਲਵਪ੍ਰੀਤ ਸਿੰਘ ਉਰਫ ਛੰਨੂੰ ਨਾਂ ਦੇ ਵਿਅਕਤੀ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਫੱਟੜ ਹੋ ਗਿਆ ਅਤੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਦੀ ਪੁਸ਼ਟੀ ਪੁਲਿਸ ਚੌਕੀ ਜੰਡਿਆਲਾ ਗੁਰੂ ਦੇ ਇੰਚਾਰਜ ਬਲਵਿੰਦਰ ਸਿੰਘ ਬਾਜਵਾ ਨੇ ਕੀਤੀ।