JALANDHAR WEATHER

ਮ੍ਰਿਤਕ ਮਗਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਕੌਮੀ ਮਾਰਗ 'ਤੇ ਚੱਕਾ ਜਾਮ

ਸੁਨਾਮ (ਊਧਮ ਸਿੰਘ ਵਾਲਾ), 17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਬੀਤੇ ਕੱਲ ਸਥਾਨਕ ਪਟਿਆਲਾ ਮੁੱਖ ਮਾਰਗ 'ਤੇ ਹੋਏ ਸੜਕ ਹਾਦਸੇ 'ਚ ਮਰੇ 4 ਮਗਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿੱਢਿਆ ਗਿਆ ਅਣਮਿੱਥੇ ਸਮੇਂ ਦਾ ਸੰਘਰਸ਼ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਪੀੜਤ ਪਰਿਵਾਰਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਉਹ ਪ੍ਰਸ਼ਾਸਨ ਤੋਂ ਲਿਖਤੀ ਭਰੋਸਾ ਲੈਣ ਤੋਂ ਬਾਅਦ ਹੀ ਮ੍ਰਿਤਕ ਮਜ਼ਦੂਰਾਂ ਦਾ ਸਸਕਾਰ ਕਰਨਗੇ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੀ ਮਜ਼ਦੂਰ ਜਥੇਬੰਦੀਆਂ ਦੇ ਸਮਰਥਨ ਵਿਚ ਆ ਗਈ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਮਰਦਾਂ ਤੇ ਔਰਤਾਂ ਨੇ ਪਿੰਡ ਬਿਸ਼ਨਪੁਰਾ (ਅਕਾਲਗੜ੍ਹ) ਵਿਖੇ ਕੌਮੀ ਮਾਰਗ 'ਤੇ ਮੁਕੰਮਲ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਲਿਖਤੀ ਵਿਸ਼ਵਾਸ ਨਹੀਂ ਦਿਵਾਇਆ ਜਾਂਦਾ। ਉਦੋਂ ਤਕ ਸੰਘਰਸ਼ ਜਾਰੀ ਰਹੇਗਾ ਅਤੇ ਨਾ ਹੀ ਪੀੜਤ ਪਰਿਵਾਰਾਂ ਵਲੋਂ ਮ੍ਰਿਤਕਾਂ ਦੇ ਪੋਸਟਮਾਰਟਮਾਂ ਲਈ ਲਿਖਤੀ ਸਹਿਮਤੀ ਦਿੱਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ