ਐਨ.ਆਰ.ਆਈ. ਕਤਲ ਮਾਮਲਾ: ਪੁਲਿਸ ਨੇ ਦੋ ਦੋਸ਼ੀ ਕੀਤੇ ਕਾਬੂ
ਜਲੰਧਰ, 17 ਸਤੰਬਰ- ਜਲੰਧਰ ਦਿਹਾਤੀ ਦੇ ਨਕੋਦਰ ਵਿਖੇ ਪਿੰਡ ਕੰਗ ਸਾਹਬੂ ਤੋਂ ਕਿਡਨੈਪ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਐਨ.ਆਰ.ਆਈ. ਮੋਹਿੰਦਰ ਸਿੰਘ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕੀਤੀ ਗਈ ਤੇ ਬਾਅਦ ਵਿਚ ਲਾਸ਼ ਮੋਗਾ ਦੀ ਨਹਿਰ ਵਿਚ ਸੁੱਟ ਦਿੱਤੀ ਗਈ। ਇਸ ਵਿਚ ਗਿ੍ਰਫ਼ਤਾਰ ਦੋਸ਼ੀਆਂ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਲਾਲੀ ਅਤੇ ਮਨਜੋਤ ਸਿੰਘ ਉਰਫ਼ ਜੋਟਾ ਵਜੋਂ ਹੋਈ ਹੈ, ਜਿਨ੍ਹਾਂ ਨੂੰ ਪੁਲਿਸ ਨੇ ਨਕੋਦਰ ਤੇ ਅੰਮ੍ਰਿਤਸਰ ਤੋਂ ਗਿ੍ਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿਹਾਤੀ ਦੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦਿੱਤੀ।