ਲੱਕੀ ਪਟਿਆਲ ਗੈਂਗ ਦੇ 6 ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ
ਮੋਗਾ, 17 ਸਤੰਬਰ-ਇਕ ਵੱਡੀ ਸਫਲਤਾ ਵਿਚ ਮੋਗਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕੀਤਾ ਅਤੇ ਲੱਕੀ ਪਟਿਆਲ ਗੈਂਗ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਅਤੇ 8 ਪਿਸਤੌਲ, 16 ਜ਼ਿੰਦਾ ਕਾਰਤੂਸ ਅਤੇ ਇਕ ਕਾਰ ਬਰਾਮਦ ਕੀਤੀ। ਉਹ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿਚ ਸ਼ਾਮਿਲ ਸਨ। ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਅੱਗੇ ਅਤੇ ਪਿੱਛੇ ਸੰਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਇਹ ਜਾਣਕਾਰੀ ਸਾਂਝੀ ਕੀਤੀ।