ਪੰਜਾਬ ਸਟੇਟ ਫਾਰਮੇਸੀ ਆਫੀਸਰ ਐਸੋ. ਵਲੋਂ ਫਾਰਮੇਸੀ ਕੌਂਸਲ ਚੋਣਾਂ ਲੜ ਰਹੇ 6 ਉਮੀਦਵਾਰਾਂ ਦੀ ਹਮਾਇਤ ਦਾ ਐਲਾਨ
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)-ਪੰਜਾਬ ਕੈਮਿਸਟ ਐਸੋਸੀਏਸ਼ਨ ਜਿਸ ਦੇ ਪ੍ਰਧਾਨ ਅਸ਼ੋਕ ਗੋਇਲ ਸਮਾਨਾ ਹਨ ਅਤੇ ਪੰਜਾਬ ਸਟੇਟ ਫਾਰਮੇਸੀ ਆਫੀਸਰ ਐਸੋਸੀਏਸ਼ਨ ਦੀ ਇਕ ਮਹੱਤਵਪੂਰਨ ਮੀਟਿੰਗ ਸੰਗਰੂਰ ਵਿਖੇ ਹੋਈ। ਇਸ ਮੀਟਿੰਗ ਵਿਚ ਚੱਲ ਰਹੀਆਂ ਪੰਜਾਬ ਫਾਰਮੇਸੀ ਕੌਂਸਲ ਦੀਆਂ ਚੋਣਾਂ ਅਤੇ ਪੰਜਾਬ ਦੇ ਫਾਰਮਾਸਿਸਟਾਂ ਦੇ ਭੱਖਦੇ ਮੁੱਦਿਆਂ ਉੱਤੇ ਡੂੰਘਾਈ ਨਾਲ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿਚ ਪੰਜਾਬ ਫਾਰਮੇਸੀ ਕੌਂਸਲ ਵਿਚ ਫੈਲੇ ਭ੍ਰਿਸ਼ਟਾਚਾਰ ਬਾਰੇ ਅਤੇ ਫਾਰਮੇਸੀ ਕੌਂਸਲ ਵਿਚ ਹੋ ਰਹੀਆਂ ਬਹੁਤ ਸਾਰੀਆਂ ਬੇਨਿਯਮੀਆਂ ਉੱਪਰ ਪੂਰੀ ਤਰ੍ਹਾਂ ਰੋਕ ਲਾਉਣ ਲਈ ਮਤਾ ਪਾਸ ਕੀਤਾ ਗਿਆ ਅਤੇ ਦੋਵੇਂ ਜਥੇਬੰਦੀਆਂ ਵਲੋਂ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ ਜ਼ੋਰਦਾਰ ਲੜਾਈ ਲੜਨ ਦਾ ਫੈਸਲਾ ਕੀਤਾ ਗਿਆ।
ਪੰਜਾਬ ਕੈਮਿਸਟ ਐਸੋਸੀਏਸ਼ਨ ਅਤੇ ਪੰਜਾਬ ਸਟੇਟ ਫਾਰਮੇਸੀ ਆਫੀਸਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰਾਂ ਵਲੋਂ ਇਹ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਸਟੇਟ ਫਾਰਮੇਸੀ ਆਫੀਸਰ ਐਸੋਸੀਏਸ਼ਨ, ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜੋ 6 ਉਮੀਦਵਾਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ਵਿਚ ਪੰਕਜ ਗੁਪਤ (ਸੰਗਰੂਰ), ਅਸ਼ੋਕ ਕੁਮਾਰ (ਬੁਢਲਾਡਾ), ਪ੍ਰਦੀਪ ਕੁਮਾਰ ਨਰੰਗ ਜਲਾਲਾਬਾਦ, ਰੀਤ ਮਹਿੰਦਰ ਸਿੰਘ (ਪਟਿਆਲਾ), ਸੁਨੀਲ ਡਾਂਗ (ਜਲੰਧਰ), ਸਤਿੰਦਰ ਸਿੰਘ (ਅੰਮ੍ਰਿਤਸਰ ਸਾਹਿਬ) ਨੂੰ ਪੂਰਨ ਤੌਰ ਉਤੇ ਆਪਣਾ ਸਮਰਥਨ ਦੇਣਗੇ ਅਤੇ ਆਪਣੀ ਇਕ-ਇਕ ਵੋਟ ਇਨ੍ਹਾਂ ਛੇ ਮੈਂਬਰਾਂ ਦੇ ਹੱਕ ਵਿਚ ਪਾਉਣਗੇ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪੰਜਾਬ ਸਟੇਟ ਫਾਰਮੇਸੀ ਆਫੀਸਰ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਅੱਜ ਤੋਂ ਬਾਅਦ ਹਰੇਕ ਸੰਘਰਸ਼ ਵਿਚ ਰਲ ਕੇ ਕੰਮ ਕਰਨਗੇ ਅਤੇ ਪੰਜਾਬ ਦੇ ਫਰਮਾਸਿਸਟ ਲਈ ਵੱਧ ਤੋਂ ਵੱਧ ਕੰਮ ਕੀਤੇ ਜਾਣਗੇ।