ਐਫ਼.ਸੀ.ਆਈ ਦੇ ਗੁਦਾਮਾਂ ’ਚ ਲੱਗੀ ਭਿਆਨਕ ਅੱਗ
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)- ਤਪਾ ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ ਦੇ ਨੇੜੇ ਐਫ਼.ਸੀ.ਆਈ ਗੁਦਾਮਾਂ ’ਚ ਭਿਆਨਕ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮੌਕੇ ’ਤੇ ਪਹੁੰਚੀਆਂ ਤਪਾ ਤੋਂ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੇ ਬੜੀ ਮਸ਼ੱਕਤ ਬਾਅਦ ਅੱਗ ’ਤੇ ਕਾਬੂ ਪਾਇਆ ਅਤੇ ਵੱਡਾ ਹਾਦਸਾ ਹੋਣ ਤੋਂ ਬਚਾਅ ਰਹਿ ਗਿਆ।