ਨਿਹੰਗ ਸਿੰਘ ਨੇ ਸਾਥੀਆਂ ਨਾਲ ਮਿਲ ਕੇ ਵੱਢਿਆ ਨੌਜਵਾਨ ਦਾ ਗੁੱਟ
ਅੰਮ੍ਰਿਤਸਰ, 19 ਸਤੰਬਰ- ਸਾਹਮਣੇ ਆਏ ਇਕ ਤਾਜ਼ਾ ਮਾਮਲੇ ਵਿਚ ਅੰਮ੍ਰਿਤਸਰ ਦੇ ਮਹਿਤਾ ਵਿਖੇ ਇਕ ਨਿਹੰਗ ਸਿੰਘ ਵਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਇਕ ਨੌਜਵਾਨ ਦਾ ਗੁੱਟ ਵੱਢ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਜ਼ਖ਼ਮੀ ਨੌਜਵਾਨ ਇਲਾਜ ਲਈ ਨਿੱਜੀ ਹਸਪਤਾਲ ਪੁੱਜਿਆ। ਸਿੱਖ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਅਸੀਂ ਸੰਘਰਸ਼ ਵਿੱਢਾਂਗੇ। ਜ਼ਖਮੀ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਵਲੋਂ ਘਰ ਦੇ ਬਾਹਰ ਬੁਲਾਇਆ ਗਿਆ, ਜਿਥੇ ਉਸਦੇ ਸਾਥੀਆਂ ਵਲੋਂ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਉਸ ਨੇ ਕਿਹਾ ਕਿ ਪ੍ਰਸ਼ਾਸਨ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਨਹੀ ਕਰ ਰਿਹਾ ਹੈ ਤੇ ਉਨ੍ਹਾਂ ਨੂੰ ਜਾਣ ਬੁੱਝ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।