ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ’ਤੇ 25 ਸਤੰਬਰ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ, 19 ਸਤੰਬਰ- ਜੇਲ੍ਹ ’ਚ ਬੰਦ ‘ਆਪ’ ਨੇਤਾ ਸਤੇਂਦਰ ਜੈਨ ਨੂੰ ਅੱਜ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ’ਚ ਲਿਆਂਦਾ ਗਿਆ। ਇਸ ਮੌਕੇ ਸਤੇਂਦਰ ਜੈਨ ਨੇ ਕਿਹਾ ਕਿ ਸੱਚ ਦੀ ਜਿੱਤ ਹੋਵੇਗੀ। ਸਤੇਂਦਰ ਜੈਨ ਨੇ ਮਨੀ ਲਾਂਡਰਿੰਗ ਕੇਸ ਵਿਚ ਜ਼ਮਾਨਤ ਲਈ ਨਵੀਂ ਅਰਜ਼ੀ ਦਿੱਤੀ ਹੈ। ਅਦਾਲਤ ਨੇ ਇਸ ’ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ। ਰਾਉਸ ਐਵੇਨਿਊ ਅਦਾਲਤ 25 ਸਤੰਬਰ ਨੂੰ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਕਰੇਗੀ। ਉਸ ਨੂੰ ਮਈ 2022 ਵਿਚ ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।