JALANDHAR WEATHER

ਕਾਂਗਰਸ ਤੇ ਪਾਕਿਸਤਾਨ ਦੇ ਇਰਾਦੇ ਤੇ ਏਜੰਡਾ ਇਕੋ ਜਿਹਾ- ਅਮਿਤ ਸ਼ਾਹ

ਨਵੀਂ ਦਿੱਲੀ, 19 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਧਾਰਾ 370 ਅਤੇ 35ਏ ’ਤੇ ਕਾਂਗਰਸ ਅਤੇ ਜੇ.ਕੇ.ਐਨ.ਸੀ. ਦੀ ਹਮਾਇਤ ਬਾਰੇ ਪਾਕਿਸਤਾਨ ਦੇ ਰੱਖਿਆ ਮੰਤਰੀ ਦੇ ਬਿਆਨ ਨੇ ਇਕ ਵਾਰ ਫਿਰ ਕਾਂਗਰਸ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਸ ਬਿਆਨ ਨੇ ਇਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਅਤੇ ਪਾਕਿਸਤਾਨ ਦੇ ਇਰਾਦੇ ਅਤੇ ਏਜੰਡਾ ਇਕੋ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਰਾਹੁਲ ਗਾਂਧੀ ਦੇਸ਼ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹੋਏ ਹਰ ਭਾਰਤ ਵਿਰੋਧੀ ਤਾਕਤ ਨਾਲ ਖੜ੍ਹ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਏਅਰ ਸਟਰਾਈਕ ਤੇ ਸਰਜੀਕਲ ਸਟਰਾਈਕ ਦੇ ਸਬੂਤ ਮੰਗਣੇ ਹੋਣ ਜਾਂ ਭਾਰਤੀ ਸੈਨਾ ਬਾਰੇ ਗਲਤ ਸ਼ਬਦਾਂ ਦੀ ਵਰਤੋਂ ਕਰਨੀ ਹੋਵੇ, ਰਾਹੁਲ ਗਾਂਧੀ ਦੀ ਕਾਂਗਰਸ ਪਾਰਟੀ ਅਤੇ ਪਾਕਿਸਤਾਨ ਦੇ ਸੁਰ ਹਮੇਸ਼ਾ ਇਕੋ ਜਿਹੇ ਰਹੇ ਹਨ ਤੇ ਕਾਂਗਰਸ ਦਾ ਹੱਥ ਹਮੇਸ਼ਾ ਦੇਸ਼ ਵਿਰੋਧੀ ਤਾਕਤਾਂ ਦੇ ਨਾਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ