ਮੰਗਾਂ ਸੰਬੰਧੀ ਗੁਰਮੀਤ ਸਿੰਘ ਖੁੱਡੀਆਂ ਨੂੰ ਮਿਲਿਆ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਵਫਦ
ਪਠਾਨਕੋਟ, 20 ਸਤੰਬਰ (ਸੰਧੂ) - ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਦਿੱਤੇ ਗਏ ਰੋਸ ਧਰਨੇ ਉਪਰੰਤ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਵਿਭਾਗੀ ਮੀਟਿੰਗ ਕੀਤੀ ਗਈ। ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੀਆਂ ਮੰਗਾਂ 'ਤੇ ਵਿਸਥਾਰ ਵਿਚ ਚਰਚਾ ਹੋਈ।