JALANDHAR WEATHER

ਮਹਾਰਾਸ਼ਟਰ: ਬੱਸ ਅਤੇ ਟਰੱਕ ਦੀ ਟੱਕਰ ’ਚ 6 ਲੋਕਾਂ ਦੀ ਮੌਤ, 17 ਜ਼ਖਮੀ

ਜਾਲਨਾ (ਮਹਾਰਾਸ਼ਟਰ), 20 ਸਤੰਬਰ - ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ’ਚ ਅੱਜ ਸਵੇਰੇ ਰਾਜ ਟਰਾਂਸਪੋਰਟ ਦੀ ਬੱਸ ਅਤੇ ਇਕ ਨਿੱਜੀ ਟਰੱਕ ਦੀ ਟੱਕਰ ’ਚ 6 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖ਼ਮੀ ਹੋ ਗਏ। ਇਹ ਹਾਦਸਾ ਵਾਡੀਗੋਦਰੀ-ਜਾਲਨਾ ਮਾਰਗ ’ਤੇ ਸ਼ਾਹਪੁਰ ਨੇੜੇ ਵਾਪਰਿਆ। ਇਕ ਅਧਿਕਾਰੀ ਨੇ ਦੱਸਿਆ ਕਿ ਮਹਾਰਾਸ਼ਟਰ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੁਆਰਾ ਚਲਾਈ ਜਾਂਦੀ ਬੱਸ ਦੇ ਸ਼ੀਸ਼ੇ ਤੋੜ ਕੇ ਕਈ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ। ਸਟੇਟ ਟਰਾਂਸਪੋਰਟ ਦੀ ਬੱਸ ਗੇਵਰਾਈ ਤੋਂ ਜਾਲਨਾ ਜਾ ਰਹੀ ਸੀ, ਜਦੋਂ ਕਿ ਸੰਤਰੇ ਨਾਲ ਭਰਿਆ ਟਰੱਕ ਅੰਬੇਡ ਤੋਂ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਅੰਬੇਡ ਅਤੇ ਜਾਲਨਾ ਦੇ ਹਸਪਤਾਲਾਂ ਵਿਚ ਪਹੁੰਚਾਇਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ