ਕਮਿਸ਼ਨਰੇਟ ਪੁਲਿਸ ਨੇ 55 ਕਿਲੋ ਹੈਰੋਇਨ ਸਮੇਤ ਹੋਰ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
ਜਲੰਧਰ, 20 ਸਤੰਬਰ- ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਜ ਸਮੱਗਲਰਾਂ ਪਾਸੋਂ ਜ਼ਬਤ ਕੀਤੀ ਗਈ ਕਰੀਬ 55 ਕਿਲੋ ਹੈਰੋਇਨ ਸਮੇਤ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਦਾ ਨਿਪਟਾਰਾ ਕੀਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਦੌਰਾਨ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਖ-ਵੱਖ ਮੁਕੱਦਮੇ ਦਰਜ ਕਰਕੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਅੱਜ ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿਚ 54 ਕਿਲੋ 962 ਗ੍ਰਾਮ ਹੈਰੋਇਨ, 5 ਕਿਲੋ ਭੁੱਕੀ ਅਤੇ 180 ਨਸ਼ੀਲੀਆਂ ਗੋਲੀਆਂ ਸ਼ਾਮਿਲ ਹਨ।