ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਦੇ ਸਮਾਂ ਖਤਮ ਹੋਣ ਬਾਅਦ ਵੀ ਲੱਗੀਆਂ ਲੰਬੀਆਂ ਲਾਈਨਾਂ
ਹਰਸਾ ਛੀਨਾ, (ਅੰਮ੍ਰਿਤਸਰ), 4 ਅਕਤੂਬਰ (ਕੜਿਆਲ)- ਸੂਬਾ ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਲਈ ਅੱਜ ਦੁਪਹਿਰ ਤਿੰਨ ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਪਰ ਅੱਜ ਨਾਮਜ਼ਦਗੀਆਂ ਭਰਨ ਦੀ ਆਖਰੀ ਸਮਾਂ ਬੀਤਣ ਤੋਂ ਬਾਅਦ ਵੀ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਹਰਸਾ ਛੀਨਾ ਅਧੀਨ ਪੈਂਦੀਆਂ ਪੰਚਾਇਤਾਂ ਲਈ ਉਮੀਦਵਾਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਦੇਖੀਆਂ ਜਾ ਸਕਦੀਆਂ ਹਨ। ਕਿਸੇ ਵੀ ਪੰਚਾਇਤੀ ਚੋਣਾਂ ਵਿਚ ਨਾਮਜ਼ਦਗੀਆਂ ਭਰਨ ਲਈ ਉਮੀਦਵਾਰਾਂ ਵਲੋਂ ਬਲਾਕ ਖੇਤੀਬਾੜੀ ਦਫ਼ਤਰ ਦੀਆਂ ਕੰਧਾਂ ਨੂੰ ਟੱਪਦੇ ਦੇਖੇ ਗਏ।