JALANDHAR WEATHER

ਰਾਈਸ ਮਿਲਰਜ਼ ਐਸੋਸੀਏਸ਼ਨ ਅਤੇ ਪੰਜਾਬ ਸਰਕਾਰ ਦਰਮਿਆਨ ਮੀਟਿੰਗ ਰਹੀ ਬੇਸਿੱਟਾ

ਚੰਡੀਗੜ੍ਹ, 4 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਅੱਜ ਪੰਜਾਬ ਦੇ ਰਾਈਸ ਮਿਲਰਜ਼ ਐਸੋਸੀਏਸ਼ਨ ਅਤੇ ਪੰਜਾਬ ਸਰਕਾਰ ਦੇ ਦਰਮਿਆਨ ਮੰਗਾਂ ਸੰਬੰਧੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਿਲ ਹੋਏ। ਦੂਜੇ ਪਾਸੇ ਪੰਜਾਬ ਰਾਈਸ ਮਿਲਰਜ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ, ਭਾਰਤ ਭੂਸ਼ਣ ਬਿਨਟਾ ਸਮੇਤ ਹੋਰ ਵੀ ਦਰਜਨ ਤੋਂ ਵੱਧ ਅਹੁਦੇਦਾਰਾਂ ਨੇ ਹਿੱਸਾ ਲਿਆ। ਤਕਰੀਬਨ ਚਾਰ ਘੰਟੇ ਤੋਂ ਵੱਧ ਚੱਲੀ ਇਸ ਮੀਟਿੰਗ ਵਿਚ ਕੋਈ ਸਾਰਥਕ ਹੱਲ ਨਹੀਂ ਨਿਕਲ ਸਕਿਆ, ਜਿਸ ਕਰਕੇ ਹੁਣ ਮੀਟਿੰਗ 7 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ ਕਰਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਉਪਰੰਤ ਹੀ ਰਾਈਸ ਮਿਲਰਜ਼ ਅਤੇ ਸਰਕਾਰ ਦਰਮਿਆਨ ਕੀ ਸਮਝੌਤਾ ਹੋਵੇਗਾ, ਇਹ ਵੇਖਣ ਵਾਲੀ ਗੱਲ ਹੋਵੇਗੀ ਫਿਲਹਾਲ ਅੱਜ ਦੀ ਮੀਟਿੰਗ ਬਿਨ੍ਹਾਂ ਕਿਸੇ ਸਿੱਟੇ ਤੋਂ ਸਮਾਪਤ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ